ਪ੍ਰਭਾਤੀ ਮਹਲਾ ੧ ॥ ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥ ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥ ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨ੍ਹ੍ਹੈ ਕੋਈ ॥ ਨਾਮ ਬਿਹੂਨਾ ਮੁਕਤਿ ਨ ਹੋਈ ॥੨॥ ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੂਟੈ ਨਾਮੁ ਸਮ੍ਹ੍ਹਾਲਿ ॥੩॥ ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥੪॥ ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥੫॥ ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ ॥੬॥ ਭਉ ਖਾਣਾ ਪੀਣਾ ਸੁਖੁ ਸਾਰੁ ॥ ਹਰਿ ਜਨ ਸੰਗਤਿ ਪਾਵੈ ਪਾਰੁ ॥ ਸਚੁ ਬੋਲੈ ਬੋਲਾਵੈ ਪਿਆਰੁ ॥ ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥ ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥ ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥
Scroll