ਪ੍ਰਭਾਤੀ ਮਹਲਾ ੧ ॥ ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥ ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥ ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥ ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥ ਕਰਮ ਧਰਮ ਪ੍ਰਭਿ ਮੇਰੈ ਕੀਏ ॥ ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥ ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ ॥੫॥ ਸਤਿਗੁਰਿ ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨ੍ਹ੍ਹਿ ਭਏ ਪਰਧਾਨਾ ॥੬॥ ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥ ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥
Scroll