ਪ੍ਰਭਾਤੀ ਮਹਲਾ ੧ ॥ ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥ ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥ ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥ ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥ ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥ ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥ ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥ ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥ ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥
Scroll