ਪ੍ਰਭਾਤੀ ਮਹਲਾ ੩ ॥ ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥ ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥ ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥ ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥ ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹ੍ਹਣਾ ਜਿਨ੍ਹ੍ਹਾ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥ ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥ ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥ ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥
Scroll