ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਮਾਤ ਪਿਤਾ ਭਾਈ ਸੁਤੁ ਬਨਿਤਾ ॥ ਚੂਗਹਿ ਚੋਗ ਅਨੰਦ ਸਿਉ ਜੁਗਤਾ ॥ ਉਰਝਿ ਪਰਿਓ ਮਨ ਮੀਠ ਮਹਾਰਾ ॥ ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥ ਏਕੁ ਹਮਾਰਾ ਅੰਤਰਜਾਮੀ ॥ ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥ ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ ਗੁਰਿ ਕਹਿਆ ਇਹ ਝੂਠੀ ਧੋਹੀ ॥ ਮੁਖਿ ਮੀਠੀ ਖਾਈ ਕਉਰਾਇ ॥ ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥ ਲੋਭ ਮੋਹ ਸਿਉ ਗਈ ਵਿਖੋਟਿ ॥ ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ ਇਹ ਠਗਵਾਰੀ ਬਹੁਤੁ ਘਰ ਗਾਲੇ ॥ ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥ ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ ਜਹ ਦੇਖਉ ਤਹ ਮਹਾ ਚੰਡਾਲ ॥ ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥ ਦਸ ਨਾਰੀ ਮੈ ਕਰੀ ਦੁਹਾਗਨਿ ॥ ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ ਇਨ ਸਨਬੰਧੀ ਰਸਾਤਲਿ ਜਾਇ ॥ ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥ ਅਹੰਮੇਵ ਸਿਉ ਮਸਲਤਿ ਛੋਡੀ ॥ ਗੁਰਿ ਕਹਿਆ ਇਹੁ ਮੂਰਖੁ ਹੋਡੀ ॥ ਇਹੁ ਨੀਘਰੁ ਘਰੁ ਕਹੀ ਨ ਪਾਏ ॥ ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥ ਇਨ ਲੋਗਨ ਸਿਉ ਹਮ ਭਏ ਬੈਰਾਈ ॥ ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥ ਆਏ ਪ੍ਰਭ ਪਹਿ ਅੰਚਰਿ ਲਾਗਿ ॥ ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥ ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ ਸਗਲ ਦੂਤ ਮੇਰੀ ਸੇਵਾ ਲਾਏ ॥ ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥

Leave a Reply

Powered By Indic IME