ਪ੍ਰਭਾਤੀ ਮਹਲਾ ੫ ॥ ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥ ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥ ਪਾਪ ਕਰਹਿ ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ ਬਹੁਰਿ ਕਮਾਵਹਿ ਹੋਇ ਨਿਸੰਕ ॥ ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥ ਘੂਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ ਫਿਰਹਿ ਬੇਤਾਲਾ ॥ ਵਰਮੀ ਮਾਰੀ ਸਾਪੁ ਨ ਮੂਆ ॥ ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥ ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥ ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ ਦੇਸੁ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ ਆਇਆ ॥੪॥ ਕਾਨ ਫਰਾਇ ਹਿਰਾਏ ਟੂਕਾ ॥ ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥ ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥ ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ ਭਵਾਈਐ ਜੋਨੀ ॥ ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥ ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥ ਪੂਛਹੁ ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ ਘਰ ਠਉਰ ਨ ਠਾਈ ॥੭॥ ਜਿਸ ਨੋ ਭਏ ਗਬਿੰਦ ਦਇਆਲਾ ॥ ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ ਕੋਟਿ ਮਧੇ ਕੋਈ ਸੰਤੁ ਦਿਖਾਇਆ ॥ ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥ ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥

Leave a Reply

Powered By Indic IME