ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ ਧਰਮ ਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥ ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥ ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥ ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥ ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁ ਸੰਜਮੁ ਨਾਮੁ ਸਮ੍ਹ੍ਹਾਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥ਮੰਗਲ ਸੂਖ ਕਲਿਆਣ ਤਿਥਾਈਂ ॥ ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥੫॥ ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ ॥ ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥ ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥੭॥ ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥
Scroll