ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਮਰਨ ਜੀਵਨ ਕੀ ਸੰਕਾ ਨਾਸੀ ॥ ਆਪਨ ਰੰਗਿ ਸਹਜ ਪਰਗਾਸੀ ॥੧॥ ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥ ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥ ਜਹ ਅਨੰਦੁ ਦੁਖੁ ਦੂਰਿ ਪਇਆਨਾ ॥ ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥ ਜੋ ਕਿਛੁ ਹੋਆ ਸੁ ਤੇਰਾ ਭਾਣਾ ॥ ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥ ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥ ਮਨੁ ਭਇਆ ਜਗਜੀਵਨ ਲੀਣਾ ॥੪॥੧॥

Leave a Reply

Powered By Indic IME