ਪ੍ਰਭਾਤੀ ॥ ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥ ਅਲਹ ਰਾਮ ਜੀਵਉ ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥ ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥ ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥ ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥ ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹ੍ਹਾਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥ ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥

Leave a Reply

Powered By Indic IME