ਪ੍ਰਭਾਤੀ ॥ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥ ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥ ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥ ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥ ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥
Scroll