ਪ੍ਰਭਾਤੀ ॥ ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥ ਮੁਲਾਂ ਕਹਹੁ ਨਿਆਉ ਖੁਦਾਈ ॥ ਤੇਰੇ ਮਨ ਕਾ ਭਰਮੁ ਨ ਜਾਈ ॥੧॥ ਰਹਾਉ ॥ ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥ ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥ ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥
Scroll