ਪ੍ਰਭਾਤੀ ॥ ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥ ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥ ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜ੍ਯ੍ਯਾਰਾ ॥ ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥ ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥
Scroll