ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥ ਬੇਧੀਅਲੇ ਗੋਪਾਲ ਗਸਾਈ ॥ ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥ ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥ ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥ ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥ ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥
Scroll