ਪ੍ਰਭਾਤੀ ਭਗਤ ਬੇਣੀ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਤਨਿ ਚੰਦਨੁ ਮਸਤਕਿ ਪਾਤੀ ॥ ਰਿਦ ਅੰਤਰਿ ਕਰ ਤਲ ਕਾਤੀ ॥ ਠਗ ਦਿਸਟਿ ਬਗਾ ਲਿਵ ਲਾਗਾ ॥ ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥ ਕਲਿ ਭਗਵਤ ਬੰਦ ਚਿਰਾਂਮੰ ॥ ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥ ਨਿਤਪ੍ਰਤਿ ਇਸਨਾਨੁ ਸਰੀਰੰ ॥ ਦੁਇ ਧੋਤੀ ਕਰਮ ਮੁਖਿ ਖੀਰੰ ॥ ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ ਬਾਨੀ ॥੨॥ ਸਿਲ ਪੂਜਸਿ ਚਕ੍ਰ ਗਣੇਸੰ ॥ ਨਿਸਿ ਜਾਗਸਿ ਭਗਤਿ ਪ੍ਰਵੇਸੰ ॥ ਪਗ ਨਾਚਸਿ ਚਿਤੁ ਅਕਰਮੰ ॥ ਏ ਲੰਪਟ ਨਾਚ ਅਧਰਮੰ ॥੩॥ ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਊਜਲ ਤਿਲਕੁ ਕਪਾਲਾ ॥ ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ਰੇ ਲੰਪਟ ਕ੍ਰਿਸਨੁ ਅਭਾਖੰ ॥੪॥ ਜਿਨਿ ਆਤਮ ਤਤੁ ਨ ਚੀਨ੍ਹ੍ਹਿਆ ॥ ਸਭ ਫੋਕਟ ਧਰਮ ਅਬੀਨਿਆ ॥ ਕਹੁ ਬੇਣੀ ਗੁਰਮੁਖਿ ਧਿਆਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥

Leave a Reply

Powered By Indic IME