ਜੈਜਾਵੰਤੀ ਮਹਲਾ ੯ ॥ ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥ ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥ ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥

Leave a Reply

Powered By Indic IME