ਜੈਜਾਵੰਤੀ ਮਹਲਾ ੯ ॥ ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥ ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥

Leave a Reply

Powered By Indic IME