ਮਾਝ ਮਹਲਾ ੩ ॥ ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥ ਗੁਰ ਕੈ ਸਬਦਿ ਨਾਮਿ ਸਵਾਰੇ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ ॥ ਹਰਿ ਜੀਉ ਸਾਚਾ ਸਾਚੀ ਨਾਈ ॥ ਗੁਰ ਪਰਸਾਦੀ ਕਿਸੈ ਮਿਲਾਈ ॥ ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥ ਤੁਝ ਤੇ ਬਾਹਰਿ ਕਛੂ ਨ ਹੋਇ ॥ ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥ ਕਾਮਣਿ ਗੁਣਵੰਤੀ ਹਰਿ ਪਾਏ ॥ ਭੈ ਭਾਇ ਸੀਗਾਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥ ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥ ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥ ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥ ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ ਦੂਜੈ ਭਾਇ ਸੁਖੁ ਪਾਏ ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥ ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥ ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥ ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥ ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥

Leave a Reply

Powered By Indic IME