ਮਾਝ ਮਹਲਾ ੩ ॥ ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥ ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥ ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥ ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥ ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥ ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਪਰਸਾਦੀ ਪਰਮ ਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥ ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥ ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥ ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ ਸੋਖੈ ॥ ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥ ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥
Scroll