ਮਾਝ ਮਹਲਾ ੩ ॥ ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥ ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥ ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥ ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥ ਆਪੇ ਮਾਇਆ ਆਪੇ ਛਾਇਆ ॥ ਆਪੇ ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥ ਆਪੇ ਕਰੇ ਕਰਾਏ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥ ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥ ਆਪੇ ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥

Leave a Reply

Powered By Indic IME