ਮਾਝ ਮਹਲਾ ੩ ॥ ਊਤਮ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥ ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥੩॥ ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥ ਹਉ ਹਉ ਕਰੇ ਤੈ ਆਪੁ ਜਣਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥ ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥ ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖ ਅੰਧੁ ਐਸੇ ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥ ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥ ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥

Leave a Reply

Powered By Indic IME