ਮਾਝ ਮਹਲਾ ੩ ॥ ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ ਭਾਇ ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥ ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥ ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥ ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥ ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥ ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥ ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ ॥ ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥ ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥

Leave a Reply

Powered By Indic IME