ਮਾਝ ਮਹਲਾ ੩ ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥ ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥ ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥ ਹਉਮੈ ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥੩॥ ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥ ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ ਹਉਮੈ ਮਾਰਿ ॥ ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥ ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥ ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥ ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥ ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥
Scroll