ਮਾਝ ਮਹਲਾ ੪ ॥ ਆਦਿ ਪੁਰਖੁ ਅਪਰੰਪਰੁ ਆਪੇ ॥ ਆਪੇ ਥਾਪੇ ਥਾਪਿ ਉਥਾਪੇ ॥ ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥ ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ ॥ ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥ ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥੨॥ ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥ ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥ ਤੁਧੁ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥ ਅਗਮੁ ਅਗੋਚਰੁ ਮਿਤਿ ਨਹੀ ਪਾਈ ॥ ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥ ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥ ਰਸਨਾ ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ ਸਚੇ ਭਾਵੈ ॥ ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥੬॥ ਮਨਮੁਖੁ ਕਰਮ ਕਰੇ ਅਹੰਕਾਰੀ ॥ ਜੂਐ ਜਨਮੁ ਸਭ ਬਾਜੀ ਹਾਰੀ ॥ ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥੭॥ ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥ ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥੮॥੧॥੩੪॥
Scroll