ਮਾਝ ਮਹਲਾ ੫ ਘਰੁ ੧ ॥ ਅੰਤਰਿ ਅਲਖੁ ਨ ਜਾਈ ਲਖਿਆ ॥ ਨਾਮੁ ਰਤਨੁ ਲੈ ਗੁਝਾ ਰਖਿਆ ॥ ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥ ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥ ਸਾਧਿਕ ਸਿਧ ਜਿਸੈ ਕਉ ਫਿਰਦੇ ॥ ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥ ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥ ਆਠ ਪਹਰ ਤੁਧੁ ਜਾਪੇ ਪਵਨਾ ॥ ਧਰਤੀ ਸੇਵਕ ਪਾਇਕ ਚਰਨਾ ॥ ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥ ਸਾਚਾ ਸਾਹਿਬੁ ਗੁਰਮੁਖਿ ਜਾਪੈ ॥ ਪੂਰੇ ਗੁਰ ਕੈ ਸਬਦਿ ਸਿਞਾਪੈ ॥ ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥ ਤਿਸੁ ਘਰਿ ਸਹਜਾ ਸੋਈ ਸੁਹੇਲਾ ॥ ਅਨਦ ਬਿਨੋਦ ਕਰੇ ਸਦ ਕੇਲਾ ॥ ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥੫॥ ਪਹਿਲੋ ਦੇ ਤੈਂ ਰਿਜਕੁ ਸਮਾਹਾ ॥ ਪਿਛੋ ਦੇ ਤੈਂ ਜੰਤੁ ਉਪਾਹਾ ॥ ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥੬॥ ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥ ਸਾਧ ਜਨਾ ਕਾ ਮੰਤ੍ਰੁ ਕਮਾਏ ॥ ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥੭॥ ਤੂੰ ਵਡਾ ਤੂੰ ਊਚੋ ਊਚਾ ॥ ਤੂੰ ਬੇਅੰਤੁ ਅਤਿ ਮੂਚੋ ਮੂਚਾ ॥ ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥

Leave a Reply

Powered By Indic IME