ਮਾਝ ਮਹਲਾ ੫ ਘਰੁ ੨ ॥ ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥ ਸੰਤਾ ਸੰਗਤਿ ਪਾਈਐ ॥ ਜਿਤੁ ਜਮ ਕੈ ਪੰਥਿ ਨ ਜਾਈਐ ॥ ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥ ਜੋ ਸਿਮਰੰਦੇ ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥ ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥ ਹਰਿ ਅਮਿਉ ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥ ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥ ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥ ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥ ਕਰਤਾ ਮੰਨਿ ਵਸਾਇਆ ॥ ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥ ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥

Leave a Reply

Powered By Indic IME