ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥ ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥ ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥ ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥
Scroll