ਸਲੋਕ ਮ ੧ ॥ ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥ ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥
Scroll