ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥

Leave a Reply

Powered By Indic IME