ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥

Leave a Reply

Powered By Indic IME