ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥

Leave a Reply

Powered By Indic IME