ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥
Scroll