ਭਿਖੇ ਕੇ ॥ ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ ਗੁਰੁ ਮਿਲ੍ਯ੍ਯਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥
Scroll