ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥ ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲ੍ਯ੍ਯ ਕਹਿ ॥ ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥
Scroll