ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸ੍ਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀਅ ਲਖ੍ਯ੍ਯਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪ੍ਯ੍ਯਉ ॥ ਹਰਿ ਕਾ ਨਾਮੁ ਅਖੈ ਨਿਧਿ ਅਪ੍ਯ੍ਯਉ ॥ਅਪ੍ਯ੍ਯਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥
Scroll