ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯ੍ਯਾਨੁ ਧਰੰ ॥ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
Scroll