ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥
Scroll