ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ ਗ੍ਯ੍ਯਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧ੍ਯ੍ਯਾਰ ਕੋ ਨਾਸੁ ॥ ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ੍ਹ੍ਹ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥
Scroll