- page 1411
ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥
One thought on “ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ” Go To Your Profile
Leave a Reply
You must be logged in to post a comment.
ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730}