ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥
Scroll