ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥
Scroll