ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨ੍ਹ੍ਹਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥
Scroll