ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨ੍ਹ੍ਹ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥

Leave a Reply

Powered By Indic IME