ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥

Leave a Reply

Powered By Indic IME