ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥

Leave a Reply

Powered By Indic IME