ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥
Scroll