ਮ ੧ ਸਲੋਕੁ ॥ ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥
Scroll