ਝੋਲਨਾ ॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗ੍ਯ੍ਯਾਨੀਅਹੁ ॥ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥
Scroll