ਪਉੜੀ ॥ ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥੧੩॥

Leave a Reply

Powered By Indic IME