ਸਲੋਕੁ ਮ ੧ ॥ ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥

Leave a Reply

Powered By Indic IME