ਪਉੜੀ ॥ ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥ ਦੂਜੀ ਕਾਰੈ ਲਗਿ ਜਨਮੁ ਗਵਾਈਐ ॥ ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥ ਵਿਣੁ ਸਤਿਗੁਰੁ ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥ ਨਾਨਕ ਸਚੁ ਖਰਾ ਸਾਲਾਹਿ ਪਤਿ ਸਿਉ ਜਾਈਐ ॥੧੪॥
Scroll